ਦੇਵਗੰਧਾਰੀ ॥ ਮੇਰੋ ਸੁੰਦਰੁ ਕਹਹੁ ਮਿਲੈ ਕਿਤੁ ਗਲੀ ॥ ਹਰਿ ਕੇ ਸੰਤ ਬਤਾਵਹੁ ਮਾਰਗੁ ਹਮ ਪੀਛੈ ਲਾਗਿ ਚਲੀ ॥੧॥ ਰਹਾਉ ॥ ਪ੍ਰਿਅ ਕੇ ਬਚਨ ਸੁਖਾਨੇ ਹੀਅਰੈ ਇਹ ਚਾਲ ਬਨੀ ਹੈ ਭਲੀ ॥ ਲਟੁਰੀ ਮਧੁਰੀ ਠਾਕੁਰ ਭਾਈ ਓਹ ਸੁੰਦਰਿ ਹਰਿ ਢੁਲਿ ਮਿਲੀ ॥੧॥ ਏਕੋ ਪ੍ਰਿਉ ਸਖੀਆ ਸਭ ਪ੍ਰਿਅ ਕੀ ਜੋ ਭਾਵੈ ਪਿਰ ਸਾ ਭਲੀ ॥ ਨਾਨਕੁ ਗਰੀਬੁ ਕਿਆ ਕਰੈ ਬਿਚਾਰਾ ਹਰਿ ਭਾਵੈ ਤਿਤੁ ਰਾਹਿ ਚਲੀ ॥੨॥੨॥
Scroll