ਦੇਵਗੰਧਾਰੀ ॥ ਹਰਿ ਗੁਣ ਗਾਵੈ ਹਉ ਤਿਸੁ ਬਲਿਹਾਰੀ ॥ ਦੇਖਿ ਦੇਖਿ ਜੀਵਾ ਸਾਧ ਗੁਰ ਦਰਸਨੁ ਜਿਸੁ ਹਿਰਦੈ ਨਾਮੁ ਮੁਰਾਰੀ ॥੧॥ ਰਹਾਉ ॥ ਤੁਮ ਪਵਿਤ੍ਰ ਪਾਵਨ ਪੁਰਖ ਪ੍ਰਭ ਸੁਆਮੀ ਹਮ ਕਿਉ ਕਰਿ ਮਿਲਹ ਜੂਠਾਰੀ ॥ ਹਮਰੈ ਜੀਇ ਹੋਰੁ ਮੁਖਿ ਹੋਰੁ ਹੋਤ ਹੈ ਹਮ ਕਰਮਹੀਣ ਕੂੜਿਆਰੀ ॥੧॥ ਹਮਰੀ ਮੁਦ੍ਰ ਨਾਮੁ ਹਰਿ ਸੁਆਮੀ ਰਿਦ ਅੰਤਰਿ ਦੁਸਟ ਦੁਸਟਾਰੀ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਣਿ ਤੁਮ੍ਹ੍ਹਾਰੀ ॥੨॥੫॥
Scroll