ਸਿਰੀਰਾਗੁ ਮਹਲਾ ੧ ॥ ਵਣਜੁ ਕਰਹੁ ਵਣਜਾਰਿਹੋ ਵਖਰੁ ਲੇਹੁ ਸਮਾਲਿ ॥ ਤੈਸੀ ਵਸਤੁ ਵਿਸਾਹੀਐ ਜੈਸੀ ਨਿਬਹੈ ਨਾਲਿ ॥ ਅਗੈ ਸਾਹੁ ਸੁਜਾਣੁ ਹੈ ਲੈਸੀ ਵਸਤੁ ਸਮਾਲਿ ॥੧॥ ਭਾਈ ਰੇ ਰਾਮੁ ਕਹਹੁ ਚਿਤੁ ਲਾਇ ॥ ਹਰਿ ਜਸੁ ਵਖਰੁ ਲੈ ਚਲਹੁ ਸਹੁ ਦੇਖੈ ਪਤੀਆਇ ॥੧॥ ਰਹਾਉ ॥ ਜਿਨਾ ਰਾਸਿ ਨ ਸਚੁ ਹੈ ਕਿਉ ਤਿਨਾ ਸੁਖੁ ਹੋਇ ॥ ਖੋਟੈ ਵਣਜਿ ਵਣੰਜਿਐ ਮਨੁ ਤਨੁ ਖੋਟਾ ਹੋਇ ॥ ਫਾਹੀ ਫਾਥੇ ਮਿਰਗ ਜਿਉ ਦੂਖੁ ਘਣੋ ਨਿਤ ਰੋਇ ॥੨॥ ਖੋਟੇ ਪੋਤੈ ਨਾ ਪਵਹਿ ਤਿਨ ਹਰਿ ਗੁਰ ਦਰਸੁ ਨ ਹੋਇ ॥ ਖੋਟੇ ਜਾਤਿ ਨ ਪਤਿ ਹੈ ਖੋਟਿ ਨ ਸੀਝਸਿ ਕੋਇ ॥ ਖੋਟੇ ਖੋਟੁ ਕਮਾਵਣਾ ਆਇ ਗਇਆ ਪਤਿ ਖੋਇ ॥੩॥ ਨਾਨਕ ਮਨੁ ਸਮਝਾਈਐ ਗੁਰ ਕੈ ਸਬਦਿ ਸਾਲਾਹ ॥ ਰਾਮ ਨਾਮ ਰੰਗਿ ਰਤਿਆ ਭਾਰੁ ਨ ਭਰਮੁ ਤਿਨਾਹ ॥ ਹਰਿ ਜਪਿ ਲਾਹਾ ਅਗਲਾ ਨਿਰਭਉ ਹਰਿ ਮਨ ਮਾਹ ॥੪॥੨੩॥

Leave a Reply

Powered By Indic IME