ਦੇਵਗੰਧਾਰੀ ॥ ਮਨ ਜਿਉ ਅਪੁਨੇ ਪ੍ਰਭ ਭਾਵਉ ॥ ਨੀਚਹੁ ਨੀਚੁ ਨੀਚੁ ਅਤਿ ਨਾਨ੍ਹ੍ਹਾ ਹੋਇ ਗਰੀਬੁ ਬੁਲਾਵਉ ॥੧॥ ਰਹਾਉ ॥ ਅਨਿਕ ਅਡੰਬਰ ਮਾਇਆ ਕੇ ਬਿਰਥੇ ਤਾ ਸਿਉ ਪ੍ਰੀਤਿ ਘਟਾਵਉ ॥ ਜਿਉ ਅਪੁਨੋ ਸੁਆਮੀ ਸੁਖੁ ਮਾਨੈ ਤਾ ਮਹਿ ਸੋਭਾ ਪਾਵਉ ॥੧॥ ਦਾਸਨ ਦਾਸ ਰੇਣੁ ਦਾਸਨ ਕੀ ਜਨ ਕੀ ਟਹਲ ਕਮਾਵਉ ॥ ਸਰਬ ਸੂਖ ਬਡਿਆਈ ਨਾਨਕ ਜੀਵਉ ਮੁਖਹੁ ਬੁਲਾਵਉ ॥੨॥੫॥
Scroll