ਦੇਵਗੰਧਾਰੀ ੫ ॥ ਸੋ ਪ੍ਰਭੁ ਨੇਰੈ ਹੂ ਤੇ ਨੇਰੈ ॥ ਸਿਮਰਿ ਧਿਆਇ ਗਾਇ ਗੁਨ ਗੋਬਿੰਦ ਦਿਨੁ ਰੈਨਿ ਸਾਝ ਸਵੇਰੈ ॥੧॥ ਰਹਾਉ ॥ ਉਧਰੁ ਦੇਹ ਦੁਲਭ ਸਾਧੂ ਸੰਗਿ ਹਰਿ ਹਰਿ ਨਾਮੁ ਜਪੇਰੈ ॥ ਘਰੀ ਨ ਮੁਹਤੁ ਨ ਚਸਾ ਬਿਲੰਬਹੁ ਕਾਲੁ ਨਿਤਹਿ ਨਿਤ ਹੇਰੈ ॥੧॥ ਅੰਧ ਬਿਲਾ ਤੇ ਕਾਢਹੁ ਕਰਤੇ ਕਿਆ ਨਾਹੀ ਘਰਿ ਤੇਰੈ ॥ ਨਾਮੁ ਅਧਾਰੁ ਦੀਜੈ ਨਾਨਕ ਕਉ ਆਨਦ ਸੂਖ ਘਨੇਰੈ ॥੨॥੧੨॥ ਛਕੇ ੨ ॥
Scroll