ਦੇਵਗੰਧਾਰੀ ੫ ॥ ਚੰਚਲੁ ਸੁਪਨੈ ਹੀ ਉਰਝਾਇਓ ॥ ਇਤਨੀ ਨ ਬੂਝੈ ਕਬਹੂ ਚਲਨਾ ਬਿਕਲ ਭਇਓ ਸੰਗਿ ਮਾਇਓ ॥੧॥ ਰਹਾਉ ॥ ਕੁਸਮ ਰੰਗ ਸੰਗ ਰਸਿ ਰਚਿਆ ਬਿਖਿਆ ਏਕ ਉਪਾਇਓ ॥ ਲੋਭ ਸੁਨੈ ਮਨਿ ਸੁਖੁ ਕਰਿ ਮਾਨੈ ਬੇਗਿ ਤਹਾ ਉਠਿ ਧਾਇਓ ॥੧॥ ਫਿਰਤ ਫਿਰਤ ਬਹੁਤੁ ਸ੍ਰਮੁ ਪਾਇਓ ਸੰਤ ਦੁਆਰੈ ਆਇਓ ॥ ਕਰੀ ਕ੍ਰਿਪਾ ਪਾਰਬ੍ਰਹਮਿ ਸੁਆਮੀ ਨਾਨਕ ਲੀਓ ਸਮਾਇਓ ॥੨॥੧੫॥

Leave a Reply

Powered By Indic IME