ਦੇਵਗੰਧਾਰੀ ੫ ॥ ਸਰਬ ਸੁਖਾ ਗੁਰ ਚਰਨਾ ॥ ਕਲਿਮਲ ਡਾਰਨ ਮਨਹਿ ਸਧਾਰਨ ਇਹ ਆਸਰ ਮੋਹਿ ਤਰਨਾ ॥੧॥ ਰਹਾਉ ॥ ਪੂਜਾ ਅਰਚਾ ਸੇਵਾ ਬੰਦਨ ਇਹੈ ਟਹਲ ਮੋਹਿ ਕਰਨਾ ॥ ਬਿਗਸੈ ਮਨੁ ਹੋਵੈ ਪਰਗਾਸਾ ਬਹੁਰਿ ਨ ਗਰਭੈ ਪਰਨਾ ॥੧॥ ਸਫਲ ਮੂਰਤਿ ਪਰਸਉ ਸੰਤਨ ਕੀ ਇਹੈ ਧਿਆਨਾ ਧਰਨਾ ॥ ਭਇਓ ਕ੍ਰਿਪਾਲੁ ਠਾਕੁਰੁ ਨਾਨਕ ਕਉ ਪਰਿਓ ਸਾਧ ਕੀ ਸਰਨਾ ॥੨॥੧੬॥
Scroll