ਦੇਵਗੰਧਾਰੀ ੫ ॥ ਗੁਰ ਕੇ ਚਰਨ ਰਿਦੈ ਪਰਵੇਸਾ ॥ ਰੋਗ ਸੋਗ ਸਭਿ ਦੂਖ ਬਿਨਾਸੇ ਉਤਰੇ ਸਗਲ ਕਲੇਸਾ ॥੧॥ ਰਹਾਉ ॥ ਜਨਮ ਜਨਮ ਕੇ ਕਿਲਬਿਖ ਨਾਸਹਿ ਕੋਟਿ ਮਜਨ ਇਸਨਾਨਾ ॥ ਨਾਮੁ ਨਿਧਾਨੁ ਗਾਵਤ ਗੁਣ ਗੋਬਿੰਦ ਲਾਗੋ ਸਹਜਿ ਧਿਆਨਾ ॥੧॥ ਕਰਿ ਕਿਰਪਾ ਅਪੁਨਾ ਦਾਸੁ ਕੀਨੋ ਬੰਧਨ ਤੋਰਿ ਨਿਰਾਰੇ ॥ ਜਪਿ ਜਪਿ ਨਾਮੁ ਜੀਵਾ ਤੇਰੀ ਬਾਣੀ ਨਾਨਕ ਦਾਸ ਬਲਿਹਾਰੇ ॥੨॥੧੮॥ ਛਕੇ ੩ ॥
Scroll