ਦੇਵਗੰਧਾਰੀ ਮਹਲਾ ੫ ॥ ਤੇਰਾ ਜਨੁ ਰਾਮ ਰਸਾਇਣਿ ਮਾਤਾ ॥ ਪ੍ਰੇਮ ਰਸਾ ਨਿਧਿ ਜਾ ਕਉ ਉਪਜੀ ਛੋਡਿ ਨ ਕਤਹੂ ਜਾਤਾ ॥੧॥ ਰਹਾਉ ॥ ਬੈਠਤ ਹਰਿ ਹਰਿ ਸੋਵਤ ਹਰਿ ਹਰਿ ਹਰਿ ਰਸੁ ਭੋਜਨੁ ਖਾਤਾ ॥ ਅਠਸਠਿ ਤੀਰਥ ਮਜਨੁ ਕੀਨੋ ਸਾਧੂ ਧੂਰੀ ਨਾਤਾ ॥੧॥ ਸਫਲੁ ਜਨਮੁ ਹਰਿ ਜਨ ਕਾ ਉਪਜਿਆ ਜਿਨਿ ਕੀਨੋ ਸਉਤੁ ਬਿਧਾਤਾ ॥ ਸਗਲ ਸਮੂਹ ਲੈ ਉਧਰੇ ਨਾਨਕ ਪੂਰਨ ਬ੍ਰਹਮੁ ਪਛਾਤਾ ॥੨॥੨੧॥
Scroll