ਸਿਰੀਰਾਗੁ ਮਹਲਾ ੧ ਘਰੁ ਦੂਜਾ ੨ ॥ ਆਪੇ ਰਸੀਆ ਆਪਿ ਰਸੁ ਆਪੇ ਰਾਵਣਹਾਰੁ ॥ ਆਪੇ ਹੋਵੈ ਚੋਲੜਾ ਆਪੇ ਸੇਜ ਭਤਾਰੁ ॥੧॥ ਰੰਗਿ ਰਤਾ ਮੇਰਾ ਸਾਹਿਬੁ ਰਵਿ ਰਹਿਆ ਭਰਪੂਰਿ ॥੧॥ ਰਹਾਉ ॥ ਆਪੇ ਮਾਛੀ ਮਛੁਲੀ ਆਪੇ ਪਾਣੀ ਜਾਲੁ ॥ ਆਪੇ ਜਾਲ ਮਣਕੜਾ ਆਪੇ ਅੰਦਰਿ ਲਾਲੁ ॥੨॥ ਆਪੇ ਬਹੁ ਬਿਧਿ ਰੰਗੁਲਾ ਸਖੀਏ ਮੇਰਾ ਲਾਲੁ ॥ ਨਿਤ ਰਵੈ ਸੋਹਾਗਣੀ ਦੇਖੁ ਹਮਾਰਾ ਹਾਲੁ ॥੩॥ ਪ੍ਰਣਵੈ ਨਾਨਕੁ ਬੇਨਤੀ ਤੂ ਸਰਵਰੁ ਤੂ ਹੰਸੁ ॥ ਕਉਲੁ ਤੂ ਹੈ ਕਵੀਆ ਤੂ ਹੈ ਆਪੇ ਵੇਖਿ ਵਿਗਸੁ ॥੪॥੨੫॥

Leave a Reply

Powered By Indic IME