ਦੇਵਗੰਧਾਰੀ ਮਹਲਾ ੫ ॥ ਮਾਈ ਗੁਰ ਬਿਨੁ ਗਿਆਨੁ ਨ ਪਾਈਐ ॥ ਅਨਿਕ ਪ੍ਰਕਾਰ ਫਿਰਤ ਬਿਲਲਾਤੇ ਮਿਲਤ ਨਹੀ ਗੋਸਾਈਐ ॥੧॥ ਰਹਾਉ ॥ ਮੋਹ ਰੋਗ ਸੋਗ ਤਨੁ ਬਾਧਿਓ ਬਹੁ ਜੋਨੀ ਭਰਮਾਈਐ ॥ ਟਿਕਨੁ ਨ ਪਾਵੈ ਬਿਨੁ ਸਤਸੰਗਤਿ ਕਿਸੁ ਆਗੈ ਜਾਇ ਰੂਆਈਐ ॥੧॥ ਕਰੈ ਅਨੁਗ੍ਰਹੁ ਸੁਆਮੀ ਮੇਰਾ ਸਾਧ ਚਰਨ ਚਿਤੁ ਲਾਈਐ ॥ ਸੰਕਟ ਘੋਰ ਕਟੇ ਖਿਨ ਭੀਤਰਿ ਨਾਨਕ ਹਰਿ ਦਰਸਿ ਸਮਾਈਐ ॥੨॥੨੨॥

Leave a Reply

Powered By Indic IME