ਦੇਵਗੰਧਾਰੀ ਮਹਲਾ ੫ ॥ ਪ੍ਰਭ ਇਹੈ ਮਨੋਰਥੁ ਮੇਰਾ ॥ ਕ੍ਰਿਪਾ ਨਿਧਾਨ ਦਇਆਲ ਮੋਹਿ ਦੀਜੈ ਕਰਿ ਸੰਤਨ ਕਾ ਚੇਰਾ ॥ ਰਹਾਉ ॥ ਪ੍ਰਾਤਹਕਾਲ ਲਾਗਉ ਜਨ ਚਰਨੀ ਨਿਸ ਬਾਸੁਰ ਦਰਸੁ ਪਾਵਉ ॥ ਤਨੁ ਮਨੁ ਅਰਪਿ ਕਰਉ ਜਨ ਸੇਵਾ ਰਸਨਾ ਹਰਿ ਗੁਨ ਗਾਵਉ ॥੧॥ ਸਾਸਿ ਸਾਸਿ ਸਿਮਰਉ ਪ੍ਰਭੁ ਅਪੁਨਾ ਸੰਤਸੰਗਿ ਨਿਤ ਰਹੀਐ ॥ ਏਕੁ ਅਧਾਰੁ ਨਾਮੁ ਧਨੁ ਮੋਰਾ ਅਨਦੁ ਨਾਨਕ ਇਹੁ ਲਹੀਐ ॥੨॥੨੬॥
Scroll