ਦੇਵਗੰਧਾਰੀ ੫ ॥ ਦਰਸਨ ਨਾਮ ਕਉ ਮਨੁ ਆਛੈ ॥ ਭ੍ਰਮਿ ਆਇਓ ਹੈ ਸਗਲ ਥਾਨ ਰੇ ਆਹਿ ਪਰਿਓ ਸੰਤ ਪਾਛੈ ॥੧॥ ਰਹਾਉ ॥ ਕਿਸੁ ਹਉ ਸੇਵੀ ਕਿਸੁ ਆਰਾਧੀ ਜੋ ਦਿਸਟੈ ਸੋ ਗਾਛੈ ॥ ਸਾਧਸੰਗਤਿ ਕੀ ਸਰਨੀ ਪਰੀਐ ਚਰਣ ਰੇਨੁ ਮਨੁ ਬਾਛੈ ॥੧॥ ਜੁਗਤਿ ਨ ਜਾਨਾ ਗੁਨੁ ਨਹੀ ਕੋਈ ਮਹਾ ਦੁਤਰੁ ਮਾਇ ਆਛੈ ॥ ਆਇ ਪਇਓ ਨਾਨਕ ਗੁਰ ਚਰਨੀ ਤਉ ਉਤਰੀ ਸਗਲ ਦੁਰਾਛੈ ॥੨॥੨॥੨੮॥
Scroll