ਦੇਵਗੰਧਾਰੀ ੫ ॥ ਅੰਮ੍ਰਿਤਾ ਪ੍ਰਿਅ ਬਚਨ ਤੁਹਾਰੇ ॥ ਅਤਿ ਸੁੰਦਰ ਮਨਮੋਹਨ ਪਿਆਰੇ ਸਭਹੂ ਮਧਿ ਨਿਰਾਰੇ ॥੧॥ ਰਹਾਉ ॥ ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ ॥ ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਮੋਹਿ ਠਾਕੁਰ ਹੀ ਦਰਸਾਰੇ ॥੧॥ ਦੀਨੁ ਦੁਆਰੈ ਆਇਓ ਠਾਕੁਰ ਸਰਨਿ ਪਰਿਓ ਸੰਤ ਹਾਰੇ ॥ ਕਹੁ ਨਾਨਕ ਪ੍ਰਭ ਮਿਲੇ ਮਨੋਹਰ ਮਨੁ ਸੀਤਲ ਬਿਗਸਾਰੇ ॥੨॥੩॥੨੯॥
Scroll