ਸਿਰੀਰਾਗੁ ਮਹਲਾ ੧ ਘਰੁ ੩ ॥ ਇਹੁ ਤਨੁ ਧਰਤੀ ਬੀਜੁ ਕਰਮਾ ਕਰੋ ਸਲਿਲ ਆਪਾਉ ਸਾਰਿੰਗਪਾਣੀ ॥ ਮਨੁ ਕਿਰਸਾਣੁ ਹਰਿ ਰਿਦੈ ਜੰਮਾਇ ਲੈ ਇਉ ਪਾਵਸਿ ਪਦੁ ਨਿਰਬਾਣੀ ॥੧॥ ਕਾਹੇ ਗਰਬਸਿ ਮੂੜੇ ਮਾਇਆ ॥ ਪਿਤ ਸੁਤੋ ਸਗਲ ਕਾਲਤ੍ਰ ਮਾਤਾ ਤੇਰੇ ਹੋਹਿ ਨ ਅੰਤਿ ਸਖਾਇਆ ॥ ਰਹਾਉ ॥ ਬਿਖੈ ਬਿਕਾਰ ਦੁਸਟ ਕਿਰਖਾ ਕਰੇ ਇਨ ਤਜਿ ਆਤਮੈ ਹੋਇ ਧਿਆਈ ॥ ਜਪੁ ਤਪੁ ਸੰਜਮੁ ਹੋਹਿ ਜਬ ਰਾਖੇ ਕਮਲੁ ਬਿਗਸੈ ਮਧੁ ਆਸ੍ਰਮਾਈ ॥੨॥ ਬੀਸ ਸਪਤਾਹਰੋ ਬਾਸਰੋ ਸੰਗ੍ਰਹੈ ਤੀਨਿ ਖੋੜਾ ਨਿਤ ਕਾਲੁ ਸਾਰੈ ॥ ਦਸ ਅਠਾਰ ਮੈ ਅਪਰੰਪਰੋ ਚੀਨੈ ਕਹੈ ਨਾਨਕੁ ਇਵ ਏਕੁ ਤਾਰੈ ॥੩॥੨੬॥
Scroll