ਰਾਗੁ ਦੇਵਗੰਧਾਰੀ ਮਹਲਾ ੫ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਭ ਦਿਨ ਕੇ ਸਮਰਥ ਪੰਥ ਬਿਠੁਲੇ ਹਉ ਬਲਿ ਬਲਿ ਜਾਉ ॥ ਗਾਵਨ ਭਾਵਨ ਸੰਤਨ ਤੋਰੈ ਚਰਨ ਉਵਾ ਕੈ ਪਾਉ ॥੧॥ ਰਹਾਉ ॥ ਜਾਸਨ ਬਾਸਨ ਸਹਜ ਕੇਲ ਕਰੁਣਾ ਮੈ ਏਕ ਅਨੰਤ ਅਨੂਪੈ ਠਾਉ ॥੧॥ ਰਿਧਿ ਸਿਧਿ ਨਿਧਿ ਕਰ ਤਲ ਜਗਜੀਵਨ ਸ੍ਰਬ ਨਾਥ ਅਨੇਕੈ ਨਾਉ ॥ ਦਇਆ ਮਇਆ ਕਿਰਪਾ ਨਾਨਕ ਕਉ ਸੁਨਿ ਸੁਨਿ ਜਸੁ ਜੀਵਾਉ ॥੨॥੧॥੩੮॥੬॥੪੪॥
Scroll