ਬਿਹਾਗੜਾ ਮਹਲਾ ੫ ਘਰੁ ੨ ੴ ਸਤਿ ਨਾਮੁ ਗੁਰ ਪ੍ਰਸਾਦਿ ॥ ਵਧੁ ਸੁਖੁ ਰੈਨੜੀਏ ਪ੍ਰਿਅ ਪ੍ਰੇਮੁ ਲਗਾ ॥ ਘਟੁ ਦੁਖ ਨੀਦੜੀਏ ਪਰਸਉ ਸਦਾ ਪਗਾ ॥ ਪਗ ਧੂਰਿ ਬਾਂਛਉ ਸਦਾ ਜਾਚਉ ਨਾਮ ਰਸਿ ਬੈਰਾਗਨੀ ॥ ਪ੍ਰਿਅ ਰੰਗਿ ਰਾਤੀ ਸਹਜ ਮਾਤੀ ਮਹਾ ਦੁਰਮਤਿ ਤਿਆਗਨੀ ॥ ਗਹਿ ਭੁਜਾ ਲੀਨ੍ਹ੍ਹੀ ਪ੍ਰੇਮ ਭੀਨੀ ਮਿਲਨੁ ਪ੍ਰੀਤਮ ਸਚ ਮਗਾ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਰਹਉ ਚਰਣਹ ਸੰਗਿ ਲਗਾ ॥੧॥
Scroll