ਤੁਝ ਬਿਨੁ ਕੋ ਨਾਹੀ ਪ੍ਰਭ ਰਾਖਨਹਾਰਾ ਰਾਮ ॥ ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ ॥ ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾ ਨਿਧਿ ਦਇਆਲਾ ॥ ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ ॥ ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ ॥ ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥੪॥
Scroll