ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥ ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥ ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥ ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥ ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥ ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭॥
Scroll