ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥ ਏਤੇ ਵੇਸ ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥ ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥ ਜੋ ਸਹ ਕੰਠਿ ਨ ਲਗੀਆ ਜਲਨੁ ਸਿ ਬਾਹੜੀਆਹਾ ॥ ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥ ਅੰਮਾਲੀ ਹਉ ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥ ਮਾਠਿ ਗੁੰਦਾਈ ਪਟੀਆ ਭਰੀਐ ਮਾਗ ਸੰਧੂਰੇ ॥ ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ ॥ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥ ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ ॥ ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥ ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥ ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥ ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥ ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥ ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥੧॥੩॥
Scroll