ਵਡਹੰਸੁ ਮਹਲਾ ੩ ॥ ਨਦਰੀ ਸਤਗੁਰੁ ਸੇਵੀਐ ਨਦਰੀ ਸੇਵਾ ਹੋਇ ॥ ਨਦਰੀ ਇਹੁ ਮਨੁ ਵਸਿ ਆਵੈ ਨਦਰੀ ਮਨੁ ਨਿਰਮਲੁ ਹੋਇ ॥੧॥ ਮੇਰੇ ਮਨ ਚੇਤਿ ਸਚਾ ਸੋਇ ॥ ਏਕੋ ਚੇਤਹਿ ਤਾ ਸੁਖੁ ਪਾਵਹਿ ਫਿਰਿ ਦੂਖੁ ਨ ਮੂਲੇ ਹੋਇ ॥੧॥ ਰਹਾਉ ॥ ਨਦਰੀ ਮਰਿ ਕੈ ਜੀਵੀਐ ਨਦਰੀ ਸਬਦੁ ਵਸੈ ਮਨਿ ਆਇ ॥ ਨਦਰੀ ਹੁਕਮੁ ਬੁਝੀਐ ਹੁਕਮੇ ਰਹੈ ਸਮਾਇ ॥੨॥ ਜਿਨਿ ਜਿਹਵਾ ਹਰਿ ਰਸੁ ਨ ਚਖਿਓ ਸਾ ਜਿਹਵਾ ਜਲਿ ਜਾਉ ॥ ਅਨ ਰਸ ਸਾਦੇ ਲਗਿ ਰਹੀ ਦੁਖੁ ਪਾਇਆ ਦੂਜੈ ਭਾਇ ॥੩॥ ਸਭਨਾ ਨਦਰਿ ਏਕ ਹੈ ਆਪੇ ਫਰਕੁ ਕਰੇਇ ॥ ਨਾਨਕ ਸਤਗੁਰਿ ਮਿਲਿਐ ਫਲੁ ਪਾਇਆ ਨਾਮੁ ਵਡਾਈ ਦੇਇ ॥੪॥੨॥

Leave a Reply

Powered By Indic IME