ਵਡਹੰਸੁ ਮਹਲਾ ੩ ॥ ਮਾਇਆ ਮੋਹੁ ਗੁਬਾਰੁ ਹੈ ਗੁਰ ਬਿਨੁ ਗਿਆਨੁ ਨ ਹੋਈ ॥ ਸਬਦਿ ਲਗੇ ਤਿਨ ਬੁਝਿਆ ਦੂਜੈ ਪਰਜ ਵਿਗੋਈ ॥੧॥ ਮਨ ਮੇਰੇ ਗੁਰਮਤਿ ਕਰਣੀ ਸਾਰੁ ॥ ਸਦਾ ਸਦਾ ਹਰਿ ਪ੍ਰਭੁ ਰਵਹਿ ਤਾ ਪਾਵਹਿ ਮੋਖ ਦੁਆਰੁ ॥੧॥ ਰਹਾਉ ॥ ਗੁਣਾ ਕਾ ਨਿਧਾਨੁ ਏਕੁ ਹੈ ਆਪੇ ਦੇਇ ਤਾ ਕੋ ਪਾਏ ॥ ਬਿਨੁ ਨਾਵੈ ਸਭ ਵਿਛੁੜੀ ਗੁਰ ਕੈ ਸਬਦਿ ਮਿਲਾਏ ॥੨॥ ਮੇਰੀ ਮੇਰੀ ਕਰਦੇ ਘਟਿ ਗਏ ਤਿਨਾ ਹਥਿ ਕਿਹੁ ਨ ਆਇਆ ॥ ਸਤਗੁਰਿ ਮਿਲਿਐ ਸਚਿ ਮਿਲੇ ਸਚਿ ਨਾਮਿ ਸਮਾਇਆ ॥੩॥ ਆਸਾ ਮਨਸਾ ਏਹੁ ਸਰੀਰੁ ਹੈ ਅੰਤਰਿ ਜੋਤਿ ਜਗਾਏ ॥ ਨਾਨਕ ਮਨਮੁਖਿ ਬੰਧੁ ਹੈ ਗੁਰਮੁਖਿ ਮੁਕਤਿ ਕਰਾਏ ॥੪॥੩॥
Scroll