ਵਡਹੰਸੁ ਮਹਲਾ ੩ ॥ ਸੋਹਾਗਣੀ ਸਦਾ ਮੁਖੁ ਉਜਲਾ ਗੁਰ ਕੈ ਸਹਜਿ ਸੁਭਾਇ ॥ ਸਦਾ ਪਿਰੁ ਰਾਵਹਿ ਆਪਣਾ ਵਿਚਹੁ ਆਪੁ ਗਵਾਇ ॥੧॥ ਮੇਰੇ ਮਨ ਤੂ ਹਰਿ ਹਰਿ ਨਾਮੁ ਧਿਆਇ ॥ ਸਤਗੁਰਿ ਮੋ ਕਉ ਹਰਿ ਦੀਆ ਬੁਝਾਇ ॥੧॥ ਰਹਾਉ ॥ ਦੋਹਾਗਣੀ ਖਰੀਆ ਬਿਲਲਾਦੀਆ ਤਿਨਾ ਮਹਲੁ ਨ ਪਾਇ ॥ ਦੂਜੈ ਭਾਇ ਕਰੂਪੀ ਦੂਖੁ ਪਾਵਹਿ ਆਗੈ ਜਾਇ ॥੨॥ ਗੁਣਵੰਤੀ ਨਿਤ ਗੁਣ ਰਵੈ ਹਿਰਦੈ ਨਾਮੁ ਵਸਾਇ ॥ ਅਉਗਣਵੰਤੀ ਕਾਮਣੀ ਦੁਖੁ ਲਾਗੈ ਬਿਲਲਾਇ ॥੩॥ ਸਭਨਾ ਕਾ ਭਤਾਰੁ ਏਕੁ ਹੈ ਸੁਆਮੀ ਕਹਣਾ ਕਿਛੂ ਨ ਜਾਇ ॥ ਨਾਨਕ ਆਪੇ ਵੇਕ ਕੀਤਿਅਨੁ ਨਾਮੇ ਲਇਅਨੁ ਲਾਇ ॥੪॥੪॥
Scroll