ਵਡਹੰਸੁ ਮਹਲਾ ੩ ॥ ਗੁਰਮੁਖਿ ਸਚੁ ਸੰਜਮੁ ਤਤੁ ਗਿਆਨੁ ॥ ਗੁਰਮੁਖਿ ਸਾਚੇ ਲਗੈ ਧਿਆਨੁ ॥੧॥ ਗੁਰਮੁਖਿ ਮਨ ਮੇਰੇ ਨਾਮੁ ਸਮਾਲਿ ॥ ਸਦਾ ਨਿਬਹੈ ਚਲੈ ਤੇਰੈ ਨਾਲਿ ॥ ਰਹਾਉ ॥ ਗੁਰਮੁਖਿ ਜਾਤਿ ਪਤਿ ਸਚੁ ਸੋਇ ॥ ਗੁਰਮੁਖਿ ਅੰਤਰਿ ਸਖਾਈ ਪ੍ਰਭੁ ਹੋਇ ॥੨॥ ਗੁਰਮੁਖਿ ਜਿਸ ਨੋ ਆਪਿ ਕਰੇ ਸੋ ਹੋਇ ॥ ਗੁਰਮੁਖਿ ਆਪਿ ਵਡਾਈ ਦੇਵੈ ਸੋਇ ॥੩॥ ਗੁਰਮੁਖਿ ਸਬਦੁ ਸਚੁ ਕਰਣੀ ਸਾਰੁ ॥ ਗੁਰਮੁਖਿ ਨਾਨਕ ਪਰਵਾਰੈ ਸਾਧਾਰੁ ॥੪॥੬॥

Leave a Reply

Powered By Indic IME