ਵਡਹੰਸੁ ਮਹਲਾ ੪ ॥ ਮੇਰਾ ਹਰਿ ਪ੍ਰਭੁ ਸੁੰਦਰੁ ਮੈ ਸਾਰ ਨ ਜਾਣੀ ॥ ਹਉ ਹਰਿ ਪ੍ਰਭ ਛੋਡਿ ਦੂਜੈ ਲੋਭਾਣੀ ॥੧॥ ਹਉ ਕਿਉ ਕਰਿ ਪਿਰ ਕਉ ਮਿਲਉ ਇਆਣੀ ॥ ਜੋ ਪਿਰ ਭਾਵੈ ਸਾ ਸੋਹਾਗਣਿ ਸਾਈ ਪਿਰ ਕਉ ਮਿਲੈ ਸਿਆਣੀ ॥੧॥ ਰਹਾਉ ॥ ਮੈ ਵਿਚਿ ਦੋਸ ਹਉ ਕਿਉ ਕਰਿ ਪਿਰੁ ਪਾਵਾ ॥ ਤੇਰੇ ਅਨੇਕ ਪਿਆਰੇ ਹਉ ਪਿਰ ਚਿਤਿ ਨ ਆਵਾ ॥੨॥ ਜਿਨਿ ਪਿਰੁ ਰਾਵਿਆ ਸਾ ਭਲੀ ਸੁਹਾਗਣਿ ॥ ਸੇ ਮੈ ਗੁਣ ਨਾਹੀ ਹਉ ਕਿਆ ਕਰੀ ਦੁਹਾਗਣਿ ॥੩॥ ਨਿਤ ਸੁਹਾਗਣਿ ਸਦਾ ਪਿਰੁ ਰਾਵੈ ॥ ਮੈ ਕਰਮਹੀਣ ਕਬ ਹੀ ਗਲਿ ਲਾਵੈ ॥੪॥ ਤੂ ਪਿਰੁ ਗੁਣਵੰਤਾ ਹਉ ਅਉਗੁਣਿਆਰਾ ॥ ਮੈ ਨਿਰਗੁਣ ਬਖਸਿ ਨਾਨਕੁ ਵੇਚਾਰਾ ॥੫॥੨॥
Scroll