ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥
Scroll