ਵਡਹੰਸੁ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਅਤਿ ਊਚਾ ਤਾ ਕਾ ਦਰਬਾਰਾ ॥ ਅੰਤੁ ਨਾਹੀ ਕਿਛੁ ਪਾਰਾਵਾਰਾ ॥ ਕੋਟਿ ਕੋਟਿ ਕੋਟਿ ਲਖ ਧਾਵੈ ॥ ਇਕੁ ਤਿਲੁ ਤਾ ਕਾ ਮਹਲੁ ਨ ਪਾਵੈ ॥੧॥ ਸੁਹਾਵੀ ਕਉਣੁ ਸੁ ਵੇਲਾ ਜਿਤੁ ਪ੍ਰਭ ਮੇਲਾ ॥੧॥ ਰਹਾਉ ॥ ਲਾਖ ਭਗਤ ਜਾ ਕਉ ਆਰਾਧਹਿ ॥ ਲਾਖ ਤਪੀਸਰ ਤਪੁ ਹੀ ਸਾਧਹਿ ॥ ਲਾਖ ਜੋਗੀਸਰ ਕਰਤੇ ਜੋਗਾ ॥ ਲਾਖ ਭੋਗੀਸਰ ਭੋਗਹਿ ਭੋਗਾ ॥੨॥ ਘਟਿ ਘਟਿ ਵਸਹਿ ਜਾਣਹਿ ਥੋਰਾ ॥ ਹੈ ਕੋਈ ਸਾਜਣੁ ਪਰਦਾ ਤੋਰਾ ॥ ਕਰਉ ਜਤਨ ਜੇ ਹੋਇ ਮਿਹਰਵਾਨਾ ॥ ਤਾ ਕਉ ਦੇਈ ਜੀਉ ਕੁਰਬਾਨਾ ॥੩॥ ਫਿਰਤ ਫਿਰਤ ਸੰਤਨ ਪਹਿ ਆਇਆ ॥ ਦੂਖ ਭ੍ਰਮੁ ਹਮਾਰਾ ਸਗਲ ਮਿਟਾਇਆ ॥ ਮਹਲਿ ਬੁਲਾਇਆ ਪ੍ਰਭ ਅੰਮ੍ਰਿਤੁ ਭੂੰਚਾ ॥ ਕਹੁ ਨਾਨਕ ਪ੍ਰਭੁ ਮੇਰਾ ਊਚਾ ॥੪॥੧॥

Leave a Reply

Powered By Indic IME