ਵਡਹੰਸੁ ਮਹਲਾ ੫ ॥ ਧਨੁ ਸੁ ਵੇਲਾ ਜਿਤੁ ਦਰਸਨੁ ਕਰਣਾ ॥ ਹਉ ਬਲਿਹਾਰੀ ਸਤਿਗੁਰ ਚਰਣਾ ॥੧॥ ਜੀਅ ਕੇ ਦਾਤੇ ਪ੍ਰੀਤਮ ਪ੍ਰਭ ਮੇਰੇ ॥ ਮਨੁ ਜੀਵੈ ਪ੍ਰਭ ਨਾਮੁ ਚਿਤੇਰੇ ॥੧॥ ਰਹਾਉ ॥ ਸਚੁ ਮੰਤ੍ਰੁ ਤੁਮਾਰਾ ਅੰਮ੍ਰਿਤ ਬਾਣੀ ॥ ਸੀਤਲ ਪੁਰਖ ਦ੍ਰਿਸਟਿ ਸੁਜਾਣੀ ॥੨॥ ਸਚੁ ਹੁਕਮੁ ਤੁਮਾਰਾ ਤਖਤਿ ਨਿਵਾਸੀ ॥ ਆਇ ਨ ਜਾਵੈ ਮੇਰਾ ਪ੍ਰਭੁ ਅਬਿਨਾਸੀ ॥੩॥ ਤੁਮ ਮਿਹਰਵਾਨ ਦਾਸ ਹਮ ਦੀਨਾ ॥ ਨਾਨਕ ਸਾਹਿਬੁ ਭਰਪੁਰਿ ਲੀਣਾ ॥੪॥੨॥
Scroll