ਵਡਹੰਸੁ ਮਹਲਾ ੩ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਚੀ ਬਾਣੀ ਸਚੁ ਧੁਨਿ ਸਚੁ ਸਬਦੁ ਵੀਚਾਰਾ ॥ ਅਨਦਿਨੁ ਸਚੁ ਸਲਾਹਣਾ ਧਨੁ ਧਨੁ ਵਡਭਾਗ ਹਮਾਰਾ ॥੧॥ ਮਨ ਮੇਰੇ ਸਾਚੇ ਨਾਮ ਵਿਟਹੁ ਬਲਿ ਜਾਉ ॥ ਦਾਸਨਿ ਦਾਸਾ ਹੋਇ ਰਹਹਿ ਤਾ ਪਾਵਹਿ ਸਚਾ ਨਾਉ ॥੧॥ ਰਹਾਉ ॥ ਜਿਹਵਾ ਸਚੀ ਸਚਿ ਰਤੀ ਤਨੁ ਮਨੁ ਸਚਾ ਹੋਇ ॥ ਬਿਨੁ ਸਾਚੇ ਹੋਰੁ ਸਾਲਾਹਣਾ ਜਾਸਹਿ ਜਨਮੁ ਸਭੁ ਖੋਇ ॥੨॥ ਸਚੁ ਖੇਤੀ ਸਚੁ ਬੀਜਣਾ ਸਾਚਾ ਵਾਪਾਰਾ ॥ ਅਨਦਿਨੁ ਲਾਹਾ ਸਚੁ ਨਾਮੁ ਧਨੁ ਭਗਤਿ ਭਰੇ ਭੰਡਾਰਾ ॥੩॥ ਸਚੁ ਖਾਣਾ ਸਚੁ ਪੈਨਣਾ ਸਚੁ ਟੇਕ ਹਰਿ ਨਾਉ ॥ ਜਿਸ ਨੋ ਬਖਸੇ ਤਿਸੁ ਮਿਲੈ ਮਹਲੀ ਪਾਏ ਥਾਉ ॥੪॥ ਆਵਹਿ ਸਚੇ ਜਾਵਹਿ ਸਚੇ ਫਿਰਿ ਜੂਨੀ ਮੂਲਿ ਨ ਪਾਹਿ ॥ ਗੁਰਮੁਖਿ ਦਰਿ ਸਾਚੈ ਸਚਿਆਰ ਹਹਿ ਸਾਚੇ ਮਾਹਿ ਸਮਾਹਿ ॥੫॥ ਅੰਤਰੁ ਸਚਾ ਮਨੁ ਸਚਾ ਸਚੀ ਸਿਫਤਿ ਸਨਾਇ ॥ ਸਚੈ ਥਾਨਿ ਸਚੁ ਸਾਲਾਹਣਾ ਸਤਿਗੁਰ ਬਲਿਹਾਰੈ ਜਾਉ ॥੬॥ ਸਚੁ ਵੇਲਾ ਮੂਰਤੁ ਸਚੁ ਜਿਤੁ ਸਚੇ ਨਾਲਿ ਪਿਆਰੁ ॥ ਸਚੁ ਵੇਖਣਾ ਸਚੁ ਬੋਲਣਾ ਸਚਾ ਸਭੁ ਆਕਾਰੁ ॥੭॥ ਨਾਨਕ ਸਚੈ ਮੇਲੇ ਤਾ ਮਿਲੇ ਆਪੇ ਲਏ ਮਿਲਾਇ ॥ ਜਿਉ ਭਾਵੈ ਤਿਉ ਰਖਸੀ ਆਪੇ ਕਰੇ ਰਜਾਇ ॥੮॥੧॥

Leave a Reply

Powered By Indic IME