ਵਡਹੰਸੁ ਮਹਲਾ ੩ ॥ ਮਨੂਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ ॥ ਇੰਦ੍ਰੀ ਵਿਆਪਿ ਰਹੀ ਅਧਿਕਾਈ ਕਾਮੁ ਕ੍ਰੋਧੁ ਨਿਤ ਸੰਤਾਵੈ ॥੧॥ ਵਾਹੁ ਵਾਹੁ ਸਹਜੇ ਗੁਣ ਰਵੀਜੈ ॥ ਰਾਮ ਨਾਮੁ ਇਸੁ ਜੁਗ ਮਹਿ ਦੁਲਭੁ ਹੈ ਗੁਰਮਤਿ ਹਰਿ ਰਸੁ ਪੀਜੈ ॥੧॥ ਰਹਾਉ ॥ ਸਬਦੁ ਚੀਨਿ ਮਨੁ ਨਿਰਮਲੁ ਹੋਵੈ ਤਾ ਹਰਿ ਕੇ ਗੁਣ ਗਾਵੈ ॥ ਗੁਰਮਤੀ ਆਪੈ ਆਪੁ ਪਛਾਣੈ ਤਾ ਨਿਜ ਘਰਿ ਵਾਸਾ ਪਾਵੈ ॥੨॥ ਏ ਮਨ ਮੇਰੇ ਸਦਾ ਰੰਗਿ ਰਾਤੇ ਸਦਾ ਹਰਿ ਕੇ ਗੁਣ ਗਾਉ ॥ ਹਰਿ ਨਿਰਮਲੁ ਸਦਾ ਸੁਖਦਾਤਾ ਮਨਿ ਚਿੰਦਿਆ ਫਲੁ ਪਾਉ ॥੩॥ ਹਮ ਨੀਚ ਸੇ ਊਤਮ ਭਏ ਹਰਿ ਕੀ ਸਰਣਾਈ ॥ ਪਾਥਰੁ ਡੁਬਦਾ ਕਾਢਿ ਲੀਆ ਸਾਚੀ ਵਡਿਆਈ ॥੪॥ ਬਿਖੁ ਸੇ ਅੰਮ੍ਰਿਤ ਭਏ ਗੁਰਮਤਿ ਬੁਧਿ ਪਾਈ ॥ ਅਕਹੁ ਪਰਮਲ ਭਏ ਅੰਤਰਿ ਵਾਸਨਾ ਵਸਾਈ ॥੫॥ ਮਾਣਸ ਜਨਮੁ ਦੁਲੰਭੁ ਹੈ ਜਗ ਮਹਿ ਖਟਿਆ ਆਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਹਰਿ ਨਾਮੁ ਧਿਆਇ ॥੬॥ ਮਨਮੁਖ ਭੂਲੇ ਬਿਖੁ ਲਗੇ ਅਹਿਲਾ ਜਨਮੁ ਗਵਾਇਆ ॥ ਹਰਿ ਕਾ ਨਾਮੁ ਸਦਾ ਸੁਖ ਸਾਗਰੁ ਸਾਚਾ ਸਬਦੁ ਨ ਭਾਇਆ ॥੭॥ ਮੁਖਹੁ ਹਰਿ ਹਰਿ ਸਭੁ ਕੋ ਕਰੈ ਵਿਰਲੈ ਹਿਰਦੈ ਵਸਾਇਆ ॥ ਨਾਨਕ ਜਿਨ ਕੈ ਹਿਰਦੈ ਵਸਿਆ ਮੋਖ ਮੁਕਤਿ ਤਿਨ੍ਹ੍ਹ ਪਾਇਆ ॥੮॥੨॥
Scroll