ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥ ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥ ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥ ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥ ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥ ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥ ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥ ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥ ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥ ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥ ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥
Scroll