ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥ ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥ ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥ ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥ ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥ ਹਰਿ ਨਾਮੁ ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥ ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥ ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ ਸਬਦਿ ਸੁਭਾਏ ॥੨॥ਹਰਿ ਵਾਪਾਰਿ ਸੇ ਜਨ ਲਾਗੇ ਜਿਨਾ ਮਸਤਕਿ ਮਣੀ ਵਡਭਾਗੋ ਰਾਮ ॥ ਗੁਰਮਤੀ ਮਨੁ ਨਿਜ ਘਰਿ ਵਸਿਆ ਸਚੈ ਸਬਦਿ ਬੈਰਾਗੋ ਰਾਮ ॥ ਮੁਖਿ ਮਸਤਕਿ ਭਾਗੋ ਸਚਿ ਬੈਰਾਗੋ ਸਾਚਿ ਰਤੇ ਵੀਚਾਰੀ ॥ ਨਾਮ ਬਿਨਾ ਸਭੁ ਜਗੁ ਬਉਰਾਨਾ ਸਬਦੇ ਹਉਮੈ ਮਾਰੀ ॥ ਸਾਚੈ ਸਬਦਿ ਲਾਗਿ ਮਤਿ ਉਪਜੈ ਗੁਰਮੁਖਿ ਨਾਮੁ ਸੋਹਾਗੋ ॥ ਨਾਨਕ ਸਬਦਿ ਮਿਲੈ ਭਉ ਭੰਜਨੁ ਹਰਿ ਰਾਵੈ ਮਸਤਕਿ ਭਾਗੋ ॥੩॥ਖੇਤੀ ਵਣਜੁ ਸਭੁ ਹੁਕਮੁ ਹੈ ਹੁਕਮੇ ਮੰਨਿ ਵਡਿਆਈ ਰਾਮ ॥ ਗੁਰਮਤੀ ਹੁਕਮੁ ਬੂਝੀਐ ਹੁਕਮੇ ਮੇਲਿ ਮਿਲਾਈ ਰਾਮ ॥ ਹੁਕਮਿ ਮਿਲਾਈ ਸਹਜਿ ਸਮਾਈ ਗੁਰ ਕਾ ਸਬਦੁ ਅਪਾਰਾ ॥ ਸਚੀ ਵਡਿਆਈ ਗੁਰ ਤੇ ਪਾਈ ਸਚੁ ਸਵਾਰਣਹਾਰਾ ॥ ਭਉ ਭੰਜਨੁ ਪਾਇਆ ਆਪੁ ਗਵਾਇਆ ਗੁਰਮੁਖਿ ਮੇਲਿ ਮਿਲਾਈ ॥ ਕਹੁ ਨਾਨਕ ਨਾਮੁ ਨਿਰੰਜਨੁ ਅਗਮੁ ਅਗੋਚਰੁ ਹੁਕਮੇ ਰਹਿਆ ਸਮਾਈ ॥੪॥੨॥
Scroll