ਵਡਹੰਸੁ ਮਹਲਾ ੩ ॥ ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥ ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥ ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥ ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥ ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥ ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥ ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥ ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥ ਆਵਣ ਜਾਣਾ ਕਦੇ ਨ ਚੂਕੈ ਮਾਇਆ ਮੋਹ ਪਿਆਰਾ ॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥ ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥ ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥ ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥ ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ਰਾਮ ॥ ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥ ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥ ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥ ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥੪॥੪॥

Leave a Reply

Powered By Indic IME