ਵਡਹੰਸੁ ਮਹਲਾ ੩ ॥ ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥ ਗੁਰਮਤੀ ਹਰਿ ਨਾਮੁ ਵਣਜੀਐ ਅਤਿ ਮੋਲੁ ਅਫਾਰਾ ਰਾਮ ॥ ਅਤਿ ਮੋਲੁ ਅਫਾਰਾ ਸਚ ਵਾਪਾਰਾ ਸਚਿ ਵਾਪਾਰਿ ਲਗੇ ਵਡਭਾਗੀ ॥ ਅੰਤਰਿ ਬਾਹਰਿ ਭਗਤੀ ਰਾਤੇ ਸਚਿ ਨਾਮਿ ਲਿਵ ਲਾਗੀ ॥ ਨਦਰਿ ਕਰੇ ਸੋਈ ਸਚੁ ਪਾਏ ਗੁਰ ਕੈ ਸਬਦਿ ਵੀਚਾਰਾ ॥ ਨਾਨਕ ਨਾਮਿ ਰਤੇ ਤਿਨ ਹੀ ਸੁਖੁ ਪਾਇਆ ਸਾਚੈ ਕੇ ਵਾਪਾਰਾ ॥੧॥ ਹੰਉਮੈ ਮਾਇਆ ਮੈਲੁ ਹੈ ਮਾਇਆ ਮੈਲੁ ਭਰੀਜੈ ਰਾਮ ॥ ਗੁਰਮਤੀ ਮਨੁ ਨਿਰਮਲਾ ਰਸਨਾ ਹਰਿ ਰਸੁ ਪੀਜੈ ਰਾਮ ॥ ਰਸਨਾ ਹਰਿ ਰਸੁ ਪੀਜੈ ਅੰਤਰੁ ਭੀਜੈ ਸਾਚ ਸਬਦਿ ਬੀਚਾਰੀ ॥ ਅੰਤਰਿ ਖੂਹਟਾ ਅੰਮ੍ਰਿਤਿ ਭਰਿਆ ਸਬਦੇ ਕਾਢਿ ਪੀਐ ਪਨਿਹਾਰੀ ॥ ਜਿਸੁ ਨਦਰਿ ਕਰੇ ਸੋਈ ਸਚਿ ਲਾਗੈ ਰਸਨਾ ਰਾਮੁ ਰਵੀਜੈ ॥ ਨਾਨਕ ਨਾਮਿ ਰਤੇ ਸੇ ਨਿਰਮਲ ਹੋਰ ਹਉਮੈ ਮੈਲੁ ਭਰੀਜੈ ॥੨॥ ਪੰਡਿਤ ਜੋਤਕੀ ਸਭਿ ਪੜਿ ਪੜਿ ਕੂਕਦੇ ਕਿਸੁ ਪਹਿ ਕਰਹਿ ਪੁਕਾਰਾ ਰਾਮ ॥ ਮਾਇਆ ਮੋਹੁ ਅੰਤਰਿ ਮਲੁ ਲਾਗੈ ਮਾਇਆ ਕੇ ਵਾਪਾਰਾ ਰਾਮ ॥ ਮਾਇਆ ਕੇ ਵਾਪਾਰਾ ਜਗਤਿ ਪਿਆਰਾ ਆਵਣਿ ਜਾਣਿ ਦੁਖੁ ਪਾਈ ॥ ਬਿਖੁ ਕਾ ਕੀੜਾ ਬਿਖੁ ਸਿਉ ਲਾਗਾ ਬਿਸ੍ਟਾ ਮਾਹਿ ਸਮਾਈ ॥ ਜੋ ਧੁਰਿ ਲਿਖਿਆ ਸੋਇ ਕਮਾਵੈ ਕੋਇ ਨ ਮੇਟਣਹਾਰਾ ॥ ਨਾਨਕ ਨਾਮਿ ਰਤੇ ਤਿਨ ਸਦਾ ਸੁਖੁ ਪਾਇਆ ਹੋਰਿ ਮੂਰਖ ਕੂਕਿ ਮੁਏ ਗਾਵਾਰਾ ॥੩॥ਮਾਇਆ ਮੋਹਿ ਮਨੁ ਰੰਗਿਆ ਮੋਹਿ ਸੁਧਿ ਨ ਕਾਈ ਰਾਮ ॥ ਗੁਰਮੁਖਿ ਇਹੁ ਮਨੁ ਰੰਗੀਐ ਦੂਜਾ ਰੰਗੁ ਜਾਈ ਰਾਮ ॥ ਦੂਜਾ ਰੰਗੁ ਜਾਈ ਸਾਚਿ ਸਮਾਈ ਸਚਿ ਭਰੇ ਭੰਡਾਰਾ ॥ ਗੁਰਮੁਖਿ ਹੋਵੈ ਸੋਈ ਬੂਝੈ ਸਚਿ ਸਵਾਰਣਹਾਰਾ ॥ ਆਪੇ ਮੇਲੇ ਸੋ ਹਰਿ ਮਿਲੈ ਹੋਰੁ ਕਹਣਾ ਕਿਛੂ ਨ ਜਾਏ ॥ ਨਾਨਕ ਵਿਣੁ ਨਾਵੈ ਭਰਮਿ ਭੁਲਾਇਆ ਇਕਿ ਨਾਮਿ ਰਤੇ ਰੰਗੁ ਲਾਏ ॥੪॥੫॥

Leave a Reply

Powered By Indic IME