ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥
Scroll