ਵਡਹੰਸੁ ਮਹਲਾ ੪ ਛੰਤ ੴ ਸਤਿਗੁਰ ਪ੍ਰਸਾਦਿ ॥ ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥ ਹਰਿ ਹਰਿ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਰਾਮ ॥ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਸਭਿ ਦੂਖ ਵਿਸਾਰਣਹਾਰਾ ॥ ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧਨੁ ਸਤਿਗੁਰੂ ਹਮਾਰਾ ॥ ਊਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥ ਮੇਰੈ ਮਨਿ ਮੇਰੈ ਮਨਿ ਸਤਿਗੁਰ ਪ੍ਰੀਤਿ ਲਗਾਈ ॥੧॥ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ਰਾਮ ॥ ਹਰਿ ਨਾਮੋ ਹਰਿ ਨਾਮੁ ਦ੍ਰਿੜਾਏ ਜਪਿ ਹਰਿ ਹਰਿ ਨਾਮੁ ਵਿਗਸੇ ਰਾਮ ॥ ਜਪਿ ਹਰਿ ਹਰਿ ਨਾਮੁ ਕਮਲ ਪਰਗਾਸੇ ਹਰਿ ਨਾਮੁ ਨਵੰ ਨਿਧਿ ਪਾਈ ॥ ਹਉਮੈ ਰੋਗੁ ਗਇਆ ਦੁਖੁ ਲਾਥਾ ਹਰਿ ਸਹਜਿ ਸਮਾਧਿ ਲਗਾਈ ॥ ਹਰਿ ਨਾਮੁ ਵਡਾਈ ਸਤਿਗੁਰ ਤੇ ਪਾਈ ਸੁਖੁ ਸਤਿਗੁਰ ਦੇਵ ਮਨੁ ਪਰਸੇ ॥ ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ॥੨॥ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ਰਾਮ ॥ ਹਉ ਮਨੁ ਤਨੁ ਹਉ ਮਨੁ ਤਨੁ ਦੇਵਾ ਤਿਸੁ ਕਾਟਿ ਸਰੀਰਾ ਰਾਮ ॥ ਹਉ ਮਨੁ ਤਨੁ ਕਾਟਿ ਕਾਟਿ ਤਿਸੁ ਦੇਈ ਜੋ ਸਤਿਗੁਰ ਬਚਨ ਸੁਣਾਏ ॥ ਮੇਰੈ ਮਨਿ ਬੈਰਾਗੁ ਭਇਆ ਬੈਰਾਗੀ ਮਿਲਿ ਗੁਰ ਦਰਸਨਿ ਸੁਖੁ ਪਾਏ ॥ ਹਰਿ ਹਰਿ ਕ੍ਰਿਪਾ ਕਰਹੁ ਸੁਖਦਾਤੇ ਦੇਹੁ ਸਤਿਗੁਰ ਚਰਨ ਹਮ ਧੂਰਾ ॥ ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ॥੩॥ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ਰਾਮ ॥ ਹਰਿ ਦਾਨੋ ਹਰਿ ਦਾਨੁ ਦੇਵੈ ਹਰਿ ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕਾ ਦੁਖੁ ਭਰਮੁ ਭਉ ਭਾਗਾ ॥ ਸੇਵਕ ਭਾਇ ਮਿਲੇ ਵਡਭਾਗੀ ਜਿਨ ਗੁਰ ਚਰਨੀ ਮਨੁ ਲਾਗਾ ॥ ਕਹੁ ਨਾਨਕ ਹਰਿ ਆਪਿ ਮਿਲਾਏ ਮਿਲਿ ਸਤਿਗੁਰ ਪੁਰਖ ਸੁਖੁ ਹੋਈ ॥ ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ॥੪॥੧॥
Scroll