ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥ ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥ ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥ ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥ ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥ ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥ ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥ ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥੩॥ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥ ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥ ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥ ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮ੍ਹ੍ਹਾਰੇ ॥ ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥

Leave a Reply

Powered By Indic IME