ਵਡਹੰਸੁ ਮਹਲਾ ੪ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥ ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥ ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥ ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥ ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥ ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥ ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥੨॥ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥ ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥ ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥ ਜਾਤਿ ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥੩॥ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥ ਹਮ ਪਾਪੀ ਹਮ ਪਾਪੀ ਨਿਰਗੁਣ ਦੀਨ ਤੁਮ੍ਹ੍ਹਾਰੇ ਰਾਮ ॥ ਹਮ ਪਾਪੀ ਨਿਰਗੁਣ ਦੀਨ ਤੁਮ੍ਹ੍ਹਾਰੇ ਹਰਿ ਦੈਆਲ ਸਰਣਾਇਆ ॥ ਤੂ ਦੁਖ ਭੰਜਨੁ ਸਰਬ ਸੁਖਦਾਤਾ ਹਮ ਪਾਥਰ ਤਰੇ ਤਰਾਇਆ ॥ ਸਤਿਗੁਰ ਭੇਟਿ ਰਾਮ ਰਸੁ ਪਾਇਆ ਜਨ ਨਾਨਕ ਨਾਮਿ ਉਧਾਰੇ ॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥੪॥੪॥

Leave a Reply

Powered By Indic IME