ਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥

Leave a Reply

Powered By Indic IME