ਵਡਹੰਸੁ ਮਹਲਾ ੪ ॥ ਦੇਹ ਤੇਜਨੜੀ ਹਰਿ ਨਵ ਰੰਗੀਆ ਰਾਮ ॥ ਗੁਰ ਗਿਆਨੁ ਗੁਰੂ ਹਰਿ ਮੰਗੀਆ ਰਾਮ ॥ ਗਿਆਨ ਮੰਗੀ ਹਰਿ ਕਥਾ ਚੰਗੀ ਹਰਿ ਨਾਮੁ ਗਤਿ ਮਿਤਿ ਜਾਣੀਆ ॥ ਸਭੁ ਜਨਮੁ ਸਫਲਿਉ ਕੀਆ ਕਰਤੈ ਹਰਿ ਰਾਮ ਨਾਮਿ ਵਖਾਣੀਆ ॥ ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥ ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥੧॥ਦੇਹ ਕੰਚਨ ਜੀਨੁ ਸੁਵਿਨਾ ਰਾਮ ॥ ਜੜਿ ਹਰਿ ਹਰਿ ਨਾਮੁ ਰਤੰਨਾ ਰਾਮ ॥ ਜੜਿ ਨਾਮ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ ਘਣੇ ॥ ਗੁਰ ਸਬਦੁ ਪਾਇਆ ਹਰਿ ਨਾਮੁ ਧਿਆਇਆ ਵਡਭਾਗੀ ਹਰਿ ਰੰਗ ਹਰਿ ਬਣੇ ॥ ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ ਨਵ ਰੰਗੀਆ ॥ ਨਾਨਕੁ ਵਖਾਣੈ ਨਾਮੁ ਜਾਣੈ ਹਰਿ ਨਾਮੁ ਹਰਿ ਪ੍ਰਭ ਮੰਗੀਆ ॥੨॥ਕੜੀਆਲੁ ਮੁਖੇ ਗੁਰਿ ਅੰਕਸੁ ਪਾਇਆ ਰਾਮ ॥ ਮਨੁ ਮੈਗਲੁ ਗੁਰ ਸਬਦਿ ਵਸਿ ਆਇਆ ਰਾਮ ॥ ਮਨੁ ਵਸਗਤਿ ਆਇਆ ਪਰਮ ਪਦੁ ਪਾਇਆ ਸਾ ਧਨ ਕੰਤਿ ਪਿਆਰੀ ॥ ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿ ਪ੍ਰਭ ਨਾਰੀ ॥ ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿ ਪ੍ਰਭੁ ਹਰਿ ਹਰਿ ਪਾਇਆ ॥ ਨਾਨਕ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ ॥੩॥ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥ ਮਿਲਿ ਸਤਿਗੁਰ ਜੀ ਮੰਗਲੁ ਗਾਇਆ ਰਾਮ ॥ ਹਰਿ ਗਾਇ ਮੰਗਲੁ ਰਾਮ ਨਾਮਾ ਹਰਿ ਸੇਵ ਸੇਵਕ ਸੇਵਕੀ ॥ ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ ਰੰਗੁ ਮਾਣੈ ਰੰਗ ਕੀ ॥ ਗੁਣ ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥ ਜਨ ਨਾਨਕ ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ ਹਰਿ ਪਾਇਆ ॥੪॥੨॥੬॥

Leave a Reply

Powered By Indic IME