ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿਗੁਰ ਪ੍ਰਸਾਦਿ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥

Leave a Reply

Powered By Indic IME