ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥ ਜਿਨਿ ਜਗੁ ਥਾਪਿ ਵਤਾਇਆ ਜਾਲ ਸੋ ਸਾਹਿਬੁ ਪਰਵਾਣੋ ॥੧॥ ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥ ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥ ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥ ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥ ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥ ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥੨॥ ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥ ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ ॥ ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥ ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ ॥ ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥ ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥੩॥ ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥ ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ ॥ ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥ ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥ ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥ ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥੪॥੪॥

Leave a Reply

Powered By Indic IME