ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥ ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥ ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥ ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥ ਪਿਰੁ ਸਚਾ ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥ ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥ ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥੩॥ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥ ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥ ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥ ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥ ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥੪॥੧॥

Leave a Reply

Powered By Indic IME