ਵਡਹੰਸੁ ਮਃ ੩ ॥ ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ ॥ ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥ ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥ ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥੧॥ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਵ ਮਿਲਾਂ ਪ੍ਰੀਤਮ ਪਿਆਰੇ ॥ ਸਤਿਗੁਰਿ ਮੇਲੀ ਤਾਂ ਸਹਜਿ ਮਿਲੀ ਪਿਰੁ ਰਾਖਿਆ ਉਰ ਧਾਰੇ ॥ ਸਦਾ ਉਰ ਧਾਰੇ ਨੇਹੁ ਨਾਲਿ ਪਿਆਰੇ ਸਤਿਗੁਰ ਤੇ ਪਿਰੁ ਦਿਸੈ ॥ ਮਾਇਆ ਮੋਹ ਕਾ ਕਚਾ ਚੋਲਾ ਤਿਤੁ ਪੈਧੈ ਪਗੁ ਖਿਸੈ ॥ ਪਿਰ ਰੰਗਿ ਰਾਤਾ ਸੋ ਸਚਾ ਚੋਲਾ ਤਿਤੁ ਪੈਧੈ ਤਿਖਾ ਨਿਵਾਰੇ ॥ ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਉ ਮਿਲਾ ਪ੍ਰੀਤਮ ਪਿਆਰੇ ॥੨॥ਮੈ ਪ੍ਰਭੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥ ਮੈ ਸਦਾ ਰਾਵੇ ਪਿਰੁ ਆਪਣਾ ਸਚੜੈ ਸਬਦਿ ਵੀਚਾਰੇ ॥ ਸਚੈ ਸਬਦਿ ਵੀਚਾਰੇ ਰੰਗਿ ਰਾਤੀ ਨਾਰੇ ਮਿਲਿ ਸਤਿਗੁਰ ਪ੍ਰੀਤਮੁ ਪਾਇਆ ॥ ਅੰਤਰਿ ਰੰਗਿ ਰਾਤੀ ਸਹਜੇ ਮਾਤੀ ਗਇਆ ਦੁਸਮਨੁ ਦੂਖੁ ਸਬਾਇਆ ॥ ਅਪਨੇ ਗੁਰ ਕੰਉ ਤਨੁ ਮਨੁ ਦੀਜੈ ਤਾਂ ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ ॥ ਮੈ ਪਿਰੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥੩॥ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥ ਆਪਿ ਮਿਲਾਏ ਆਪਿ ਮਿਲੈ ਆਪੇ ਦੇਇ ਪਿਆਰੋ ॥ ਆਪੇ ਦੇਇ ਪਿਆਰੋ ਸਹਜਿ ਵਾਪਾਰੋ ਗੁਰਮੁਖਿ ਜਨਮੁ ਸਵਾਰੇ ॥ ਧਨੁ ਜਗ ਮਹਿ ਆਇਆ ਆਪੁ ਗਵਾਇਆ ਦਰਿ ਸਾਚੈ ਸਚਿਆਰੋ ॥ ਗਿਆਨਿ ਰਤਨਿ ਘਟਿ ਚਾਨਣੁ ਹੋਆ ਨਾਨਕ ਨਾਮ ਪਿਆਰੋ ॥ ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੋ ॥੪॥੩॥
Scroll