ਸਲੋਕ ਮਃ ੩ ॥ ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥ ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥ ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥ ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥ ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥ ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥ ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥ ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥ ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥ ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥੧॥
Scroll