ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥
Scroll