ਪਉੜੀ ॥ ਜਿਨਿ ਜਗਜੀਵਨੁ ਉਪਦੇਸਿਆ ਤਿਸੁ ਗੁਰ ਕਉ ਹਉ ਸਦਾ ਘੁਮਾਇਆ ॥ ਤਿਸੁ ਗੁਰ ਕਉ ਹਉ ਖੰਨੀਐ ਜਿਨਿ ਮਧੁਸੂਦਨੁ ਹਰਿ ਨਾਮੁ ਸੁਣਾਇਆ ॥ ਤਿਸੁ ਗੁਰ ਕਉ ਹਉ ਵਾਰਣੈ ਜਿਨਿ ਹਉਮੈ ਬਿਖੁ ਸਭੁ ਰੋਗੁ ਗਵਾਇਆ ॥ ਤਿਸੁ ਸਤਿਗੁਰ ਕਉ ਵਡ ਪੁੰਨੁ ਹੈ ਜਿਨਿ ਅਵਗਣ ਕਟਿ ਗੁਣੀ ਸਮਝਾਇਆ ॥ ਸੋ ਸਤਿਗੁਰੁ ਤਿਨ ਕਉ ਭੇਟਿਆ ਜਿਨ ਕੈ ਮੁਖਿ ਮਸਤਕਿ ਭਾਗੁ ਲਿਖਿ ਪਾਇਆ ॥੭॥
Scroll