ਸਿਰੀਰਾਗੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਉ ਸਤਿਗੁਰੁ ਸੇਵੀ ਆਪਣਾ ਇਕ ਮਨਿ ਇਕ ਚਿਤਿ ਭਾਇ ॥ ਸਤਿਗੁਰੁ ਮਨ ਕਾਮਨਾ ਤੀਰਥੁ ਹੈ ਜਿਸ ਨੋ ਦੇਇ ਬੁਝਾਇ ॥ ਮਨ ਚਿੰਦਿਆ ਵਰੁ ਪਾਵਣਾ ਜੋ ਇਛੈ ਸੋ ਫਲੁ ਪਾਇ ॥ ਨਾਉ ਧਿਆਈਐ ਨਾਉ ਮੰਗੀਐ ਨਾਮੇ ਸਹਜਿ ਸਮਾਇ ॥੧॥ ਮਨ ਮੇਰੇ ਹਰਿ ਰਸੁ ਚਾਖੁ ਤਿਖ ਜਾਇ ॥ ਜਿਨੀ ਗੁਰਮੁਖਿ ਚਾਖਿਆ ਸਹਜੇ ਰਹੇ ਸਮਾਇ ॥੧॥ ਰਹਾਉ ॥ ਜਿਨੀ ਸਤਿਗੁਰੁ ਸੇਵਿਆ ਤਿਨੀ ਪਾਇਆ ਨਾਮੁ ਨਿਧਾਨੁ ॥ ਅੰਤਰਿ ਹਰਿ ਰਸੁ ਰਵਿ ਰਹਿਆ ਚੂਕਾ ਮਨਿ ਅਭਿਮਾਨੁ ॥ ਹਿਰਦੈ ਕਮਲੁ ਪ੍ਰਗਾਸਿਆ ਲਾਗਾ ਸਹਜਿ ਧਿਆਨੁ ॥ ਮਨੁ ਨਿਰਮਲੁ ਹਰਿ ਰਵਿ ਰਹਿਆ ਪਾਇਆ ਦਰਗਹਿ ਮਾਨੁ ॥੨॥ ਸਤਿਗੁਰੁ ਸੇਵਨਿ ਆਪਣਾ ਤੇ ਵਿਰਲੇ ਸੰਸਾਰਿ ॥ ਹਉਮੈ ਮਮਤਾ ਮਾਰਿ ਕੈ ਹਰਿ ਰਾਖਿਆ ਉਰ ਧਾਰਿ ॥ ਹਉ ਤਿਨ ਕੈ ਬਲਿਹਾਰਣੈ ਜਿਨਾ ਨਾਮੇ ਲਗਾ ਪਿਆਰੁ ॥ ਸੇਈ ਸੁਖੀਏ ਚਹੁ ਜੁਗੀ ਜਿਨਾ ਨਾਮੁ ਅਖੁਟੁ ਅਪਾਰੁ ॥੩॥ ਗੁਰ ਮਿਲਿਐ ਨਾਮੁ ਪਾਈਐ ਚੂਕੈ ਮੋਹ ਪਿਆਸ ॥ ਹਰਿ ਸੇਤੀ ਮਨੁ ਰਵਿ ਰਹਿਆ ਘਰ ਹੀ ਮਾਹਿ ਉਦਾਸੁ ॥ ਜਿਨਾ ਹਰਿ ਕਾ ਸਾਦੁ ਆਇਆ ਹਉ ਤਿਨ ਬਲਿਹਾਰੈ ਜਾਸੁ ॥ ਨਾਨਕ ਨਦਰੀ ਪਾਈਐ ਸਚੁ ਨਾਮੁ ਗੁਣਤਾਸੁ ॥੪॥੧॥੩੪॥

Leave a Reply

Powered By Indic IME