ਸਿਰੀਰਾਗੁ ਮਹਲਾ ੩ ॥ ਬਹੁ ਭੇਖ ਕਰਿ ਭਰਮਾਈਐ ਮਨਿ ਹਿਰਦੈ ਕਪਟੁ ਕਮਾਇ ॥ ਹਰਿ ਕਾ ਮਹਲੁ ਨ ਪਾਵਈ ਮਰਿ ਵਿਸਟਾ ਮਾਹਿ ਸਮਾਇ ॥੧॥ ਮਨ ਰੇ ਗ੍ਰਿਹ ਹੀ ਮਾਹਿ ਉਦਾਸੁ ॥ ਸਚੁ ਸੰਜਮੁ ਕਰਣੀ ਸੋ ਕਰੇ ਗੁਰਮੁਖਿ ਹੋਇ ਪਰਗਾਸੁ ॥੧॥ ਰਹਾਉ ॥ ਗੁਰ ਕੈ ਸਬਦਿ ਮਨੁ ਜੀਤਿਆ ਗਤਿ ਮੁਕਤਿ ਘਰੈ ਮਹਿ ਪਾਇ ॥ ਹਰਿ ਕਾ ਨਾਮੁ ਧਿਆਈਐ ਸਤਸੰਗਤਿ ਮੇਲਿ ਮਿਲਾਇ ॥੨॥ ਜੇ ਲਖ ਇਸਤਰੀਆ ਭੋਗ ਕਰਹਿ ਨਵ ਖੰਡ ਰਾਜੁ ਕਮਾਹਿ ॥ ਬਿਨੁ ਸਤਗੁਰ ਸੁਖੁ ਨ ਪਾਵਈ ਫਿਰਿ ਫਿਰਿ ਜੋਨੀ ਪਾਹਿ ॥੩॥ ਹਰਿ ਹਾਰੁ ਕੰਠਿ ਜਿਨੀ ਪਹਿਰਿਆ ਗੁਰ ਚਰਣੀ ਚਿਤੁ ਲਾਇ ॥ ਤਿਨਾ ਪਿਛੈ ਰਿਧਿ ਸਿਧਿ ਫਿਰੈ ਓਨਾ ਤਿਲੁ ਨ ਤਮਾਇ ॥੪॥ ਜੋ ਪ੍ਰਭ ਭਾਵੈ ਸੋ ਥੀਐ ਅਵਰੁ ਨ ਕਰਣਾ ਜਾਇ ॥ ਜਨੁ ਨਾਨਕੁ ਜੀਵੈ ਨਾਮੁ ਲੈ ਹਰਿ ਦੇਵਹੁ ਸਹਜਿ ਸੁਭਾਇ ॥੫॥੨॥੩੫॥
Scroll