ਪਉੜੀ ॥ ਸੇ ਗੁਰਸਿਖ ਧਨੁ ਧੰਨੁ ਹੈ ਜਿਨੀ ਗੁਰ ਉਪਦੇਸੁ ਸੁਣਿਆ ਹਰਿ ਕੰਨੀ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਤਿਨਿ ਹੰਉਮੈ ਦੁਬਿਧਾ ਭੰਨੀ ॥ਬਿਨੁ ਹਰਿ ਨਾਵੈ ਕੋ ਮਿਤ੍ਰੁ ਨਾਹੀ ਵੀਚਾਰਿ ਡਿਠਾ ਹਰਿ ਜੰਨੀ ॥ ਜਿਨਾ ਗੁਰਸਿਖਾ ਕਉ ਹਰਿ ਸੰਤੁਸਟੁ ਹੈ ਤਿਨੀ ਸਤਿਗੁਰ ਕੀ ਗਲ ਮੰਨੀ ॥ਜੋ ਗੁਰਮੁਖਿ ਨਾਮੁ ਧਿਆਇਦੇ ਤਿਨੀ ਚੜੀ ਚਵਗਣਿ ਵੰਨੀ ॥੧੨॥
Scroll